ੴਸਤਿਨਾਮੁਕਰਤਾਪੁਰਖੁਨਿਰਭਉਨਿਰਵੈਰੁਅਕਾਲਮੂਰਤਿਅਜੂਨੀਸੈਭੰਗੁਰਪ੍ਰਸਾਦਿ॥
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace ~
॥ਜਪੁ॥
'ਜਪੁ' ਬਾਣੀ ਦਾ ਨਾਮ ਹੈ।
Chant And Meditate:
ਆਦਿਸਚੁਜੁਗਾਦਿਸਚੁ॥
ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ, ਜੁਗਾਂ ਦੇ ਮੁੱਢ ਤੋਂ ਮੌਜੂਦ ਹੈ।
True In The Primal Beginning. True Throughout The Ages.
ਹੈਭੀਸਚੁਨਾਨਕਹੋਸੀਭੀਸਚੁ॥੧॥
ਹੇ ਨਾਨਕ! ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ ॥੧॥
True Here And Now. O Nanak, Forever And Ever True. ||1||
ਸੋਚੈਸੋਚਿਨਹੋਵਈਜੇਸੋਚੀਲਖਵਾਰ॥
ਜੇ ਮੈਂ ਲੱਖ ਵਾਰੀ (ਭੀ) (ਇਸ਼ਨਾਨ ਆਦਿਕ ਨਾਲ ਸਰੀਰ ਦੀ) ਸੁੱਚ ਰੱਖਾਂ, (ਤਾਂ ਭੀ ਇਸ ਤਰ੍ਹਾਂ) ਸੁੱਚ ਰੱਖਣ ਨਾਲ (ਮਨ ਦੀ) ਸੁੱਚ ਨਹੀਂ ਰਹਿ ਸਕਦੀ।
By thinking, He cannot be reduced to thought, even by thinking hundreds of thousands of times.
ਚੁਪੈਚੁਪਨਹੋਵਈਜੇਲਾਇਰਹਾਲਿਵਤਾਰ॥
ਜੇ ਮੈਂ (ਸਰੀਰ ਦੀ) ਇਕ-ਤਾਰ ਸਮਾਧੀ ਲਾਈ ਰੱਖਾਂ; (ਤਾਂ ਭੀ ਇਸ ਤਰ੍ਹਾਂ) ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ।
By remaining silent, inner silence is not obtained, even by remaining lovingly absorbed deep within.
ਭੁਖਿਆਭੁਖਨਉਤਰੀਜੇਬੰਨੑਾਪੁਰੀਆਭਾਰ॥
ਜੇ ਮੈਂ ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ (ਭੀ) ਸਾਂਭ ਲਵਾਂ, ਤਾਂ ਭੀ ਤ੍ਰਿਸ਼ਨਾ ਦੇ ਅਧੀਨ ਰਿਹਾਂ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ।
The hunger of the hungry is not appeased, even by piling up loads of worldly goods.
ਸਹਸਸਿਆਣਪਾਲਖਹੋਹਿਤਇਕਨਚਲੈਨਾਲਿ॥
ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।
Hundreds of thousands of clever tricks, but not even one of them will go along with you in the end.
ਕਿਵਸਚਿਆਰਾਹੋਈਐਕਿਵਕੂੜੈਤੁਟੈਪਾਲਿ॥
(ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ?
So how can you become truthful? And how can the veil of illusion be torn away?
ਹੁਕਮਿਰਜਾਈਚਲਣਾਨਾਨਕਲਿਖਿਆਨਾਲਿ॥੧॥
ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ)। ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ ॥੧॥
O Nanak, it is written that you shall obey the Hukam of His Command, and walk in the Way of His Will. ||1||
ਹੁਕਮੀਹੋਵਨਿਆਕਾਰਹੁਕਮੁਨਕਹਿਆਜਾਈ॥
ਅਕਾਲ ਪੁਰਖ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, (ਪਰ ਇਹ) ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ।
By His Command, bodies are created; His Command cannot be described.
ਹੁਕਮੀਹੋਵਨਿਜੀਅਹੁਕਮਿਮਿਲੈਵਡਿਆਈ॥
ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ 'ਤੇ) ਸ਼ੋਭਾ ਮਿਲਦੀ ਹੈ।
By His Command, souls come into being; by His Command, glory and greatness are obtained.
ਹੁਕਮੀਉਤਮੁਨੀਚੁਹੁਕਮਿਲਿਖਿਦੁਖਸੁਖਪਾਈਅਹਿ॥
ਰੱਬ ਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ। ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ।
By His Command, some are high and some are low; by His Written Command, pain and pleasure are obtained.
ਇਕਨਾਹੁਕਮੀਬਖਸੀਸਇਕਿਹੁਕਮੀਸਦਾਭਵਾਈਅਹਿ॥
ਹੁਕਮ ਵਿਚ ਹੀ ਕਦੀ ਮਨੁੱਖਾਂ ਉੱਤੇ (ਅਕਾਲ ਪੁਰਖ ਦੇ ਦਰ ਤੋਂ) ਬਖ਼ਸ਼ਸ਼ ਹੁੰਦੀ ਹੈ, ਅਤੇ ਉਸ ਦੇ ਹੁਕਮ ਵਿਚ ਹੀ ਕਈ ਮਨੁੱਖ ਨਿੱਤ ਜਨਮ ਮਰਨ ਦੇ ਗੇੜ ਵਿਚ ਭਵਾਈਦੇ ਹਨ।
Some, by His Command, are blessed and forgiven; others, by His Command, wander aimlessly forever.
ਹੁਕਮੈਅੰਦਰਿਸਭੁਕੋਬਾਹਰਿਹੁਕਮਨਕੋਇ॥
ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ।
Everyone is subject to His Command; no one is beyond His Command.
ਨਾਨਕਹੁਕਮੈਜੇਬੁਝੈਤਹਉਮੈਕਹੈਨਕੋਇ॥੨॥
ਹੇ ਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ॥੨॥
O Nanak, one who understands His Command, does not speak in ego. ||2||
ਗਾਵੈਕੋਤਾਣੁਹੋਵੈਕਿਸੈਤਾਣੁ॥
ਜਿਸ ਕਿਸੇ ਮਨੁੱਖ ਨੂੰ ਸਮਰਥਾ ਹੁੰਦੀ ਹੈ, ਉਹ ਰੱਬ ਦੇ ਤਾਣ ਨੂੰ ਗਾਉਂਦਾ ਹੈ, (ਭਾਵ, ਉਸ ਦੀ ਸਿਫ਼ਤ-ਸਾਲਾਹ ਕਰਦਾ ਹੈ ਤੇ ਉਸ ਦੇ ਉਹ ਕੰਮ ਕਥਨ ਕਰਦਾ ਹੈ, ਜਿਨ੍ਹਾਂ ਤੋਂ ਉਸ ਦੀ ਵੱਡੀ ਤਾਕਤ ਪਰਗਟ ਹੋਵੇ)।
Some sing of His Power-who has that Power?
ਗਾਵੈਕੋਦਾਤਿਜਾਣੈਨੀਸਾਣੁ॥
ਕੋਈ ਮਨੁੱਖ ਉਸ ਦੀਆਂ ਦਾਤਾਂ ਨੂੰ ਹੀ ਗਾਉਂਦਾ ਹੈ, (ਕਿਉਂਕਿ ਇਹਨਾਂ ਦਾਤਾਂ ਨੂੰ ਉਹ ਰੱਬ ਦੀ ਰਹਿਮਤ ਦਾ) ਨਿਸ਼ਾਨ ਸਮਝਦਾ ਹੈ।
Some sing of His Gifts, and know His Sign and Insignia.
ਗਾਵੈਕੋਗੁਣਵਡਿਆਈਆਚਾਰ॥
ਕੋਈ ਮਨੁੱਖ ਰੱਬ ਦੇ ਸੋਹਣੇ ਗੁਣ ਤੇ ਸੋਹਣੀਆਂ ਵਡਿਆਈਆਂ ਵਰਣਨ ਕਰਦਾ ਹੈ।
Some sing of His Glorious Virtues, Greatness and Beauty.
ਗਾਵੈਕੋਵਿਦਿਆਵਿਖਮੁਵੀਚਾਰੁ॥
ਕੋਈ ਮਨੁੱਖ ਵਿੱਦਿਆ ਦੇ ਬਲ ਨਾਲ ਅਕਾਲ ਪੁਰਖ ਦੇ ਕਠਨ ਗਿਆਨ ਨੂੰ ਗਾਉਂਦਾ ਹੈ (ਭਾਵ, ਸ਼ਾਸਤਰ ਆਦਿਕ ਦੁਆਰਾ ਆਤਮਕ ਫ਼ਿਲਾਸਫ਼ੀ ਦੇ ਔਖੇ ਵਿਸ਼ਿਆਂ 'ਤੇ ਵਿਚਾਰ ਕਰਦਾ ਹੈ)।
Some sing of knowledge obtained of Him, through difficult philosophical studies.
ਗਾਵੈਕੋਸਾਜਿਕਰੇਤਨੁਖੇਹ॥
ਕੋਈ ਮਨੁੱਖ ਇਉਂ ਗਾਉਂਦਾ ਹੈ, 'ਅਕਾਲ ਪੁਰਖ ਸਰੀਰ ਨੂੰ ਬਣਾ ਕੇ (ਫਿਰ) ਸੁਆਹ ਕਰ ਦੇਂਦਾ ਹੈ'।
Some sing that He fashions the body, and then again reduces it to dust.
ਗਾਵੈਕੋਜੀਅਲੈਫਿਰਿਦੇਹ॥
ਕੋਈ ਇਉਂ ਗਾਉਂਦਾ ਹੈ, 'ਹਰੀ (ਸਰੀਰਾਂ ਵਿਚੋਂ) ਜਿੰਦਾਂ ਕੱਢ ਕੇ ਫਿਰ (ਦੂਜੇ ਸਰੀਰਾਂ ਵਿਚ) ਪਾ ਦੇਂਦਾ ਹੈ'।
Some sing that He takes life away, and then again restores it.
ਗਾਵੈਕੋਜਾਪੈਦਿਸੈਦੂਰਿ॥
ਕੋਈ ਮਨੁੱਖ ਆਖਦਾ ਹੈ, 'ਅਕਾਲ ਪੁਰਖ ਦੂਰ ਜਾਪਦਾ ਹੈ, ਦੂਰ ਦਿੱਸਦਾ ਹੈ';
Some sing that He seems so very far away.