ਤੁਖਾਰੀਛੰਤਮਹਲਾ੧ਬਾਰਹਮਾਹਾ॥
ਰਾਗ ਤੁਖਾਰੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਬਾਰਹ ਮਾਹਾ ਛੰਤ'।
Tukhaari Chhant, First Mahalaa, Baarah Maahaa ~ The Twelve Months:
ੴਸਤਿਗੁਰਪ੍ਰਸਾਦਿ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
One Universal Creator God. By The Grace Of The True Guru:
ਤੂਸੁਣਿਕਿਰਤਕਰੰਮਾਪੁਰਬਿਕਮਾਇਆ॥
ਹੇ ਹਰੀ! (ਮੇਰੀ ਬੇਨਤੀ) ਸੁਣ। ਪੂਰਬਲੇ ਕਮਾਏ ਕੀਤੇ ਕਰਮਾਂ ਅਨੁਸਾਰ-
Listen: according to the karma of their past actions,
ਸਿਰਿਸਿਰਿਸੁਖਸਹੰਮਾਦੇਹਿਸੁਤੂਭਲਾ॥
ਹਰੇਕ ਜੀਵ ਦੇ ਸਿਰ ਉਤੇ ਜੋ ਸੁਖ ਤੇ ਦੁੱਖ (ਝੱਲਣ ਲਈ) ਤੂੰ ਦੇਂਦਾ ਹੈਂ ਉਹੀ ਠੀਕ ਹੈ।
each and every person experiences happiness or sorrow; whatever You give, Lord, is good.
ਹਰਿਰਚਨਾਤੇਰੀਕਿਆਗਤਿਮੇਰੀਹਰਿਬਿਨੁਘੜੀਨਜੀਵਾ॥
ਹੇ ਹਰੀ! ਮੈਂ ਤੇਰੀ ਰਚੀ ਮਾਇਆ ਵਿਚ (ਰੁੱਝਾ ਪਿਆ) ਹਾਂ। ਮੇਰਾ ਕੀਹ ਹਾਲ ਹੋਵੇਗਾ? ਤੈਥੋਂ ਬਿਨਾ (ਤੇਰੀ ਯਾਦ ਤੋਂ ਬਿਨਾ) ਇਕ ਘੜੀ ਭੀ ਜੀਊਣਾ ਇਹ ਕੇਹੀ ਜ਼ਿੰਦਗੀ ਹੈ?
O Lord, the Created Universe is Yours; what is my condition? Without the Lord, I cannot survive, even for an instant.
ਪ੍ਰਿਅਬਾਝੁਦੁਹੇਲੀਕੋਇਨਬੇਲੀਗੁਰਮੁਖਿਅੰਮ੍ਰਿਤੁਪੀਵਾਂ॥
ਹੇ ਪਿਆਰੇ! ਤੇਰੇ ਬਿਨਾ ਮੈਂ ਦੁੱਖੀ ਹਾਂ, (ਇਸ ਦੁੱਖ ਵਿਚੋਂ ਕੱਢਣ ਵਾਸਤੇ) ਕੋਈ ਮਦਦਗਾਰ ਨਹੀਂ ਹੈ। (ਮੇਹਰ ਕਰ ਕਿ) ਗੁਰੂ ਦੀ ਸਰਨ ਪੈ ਕੇ ਮੈਂ ਤੇਰਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਾਂ।
Without my Beloved, I am miserable; I have no friend at all. As Gurmukh, I drink in the Ambrosial Nectar.
ਰਚਨਾਰਾਚਿਰਹੇਨਿਰੰਕਾਰੀਪ੍ਰਭਮਨਿਕਰਮਸੁਕਰਮਾ॥
ਅਸੀਂ ਜੀਵ ਨਿਰੰਕਾਰ ਦੀ ਰਚੀ ਮਾਇਆ ਵਿਚ ਹੀ ਫਸੇ ਪਏ ਹਾਂ (ਇਹ ਕਾਹਦਾ ਜੀਵਨ ਹੈ?), ਪ੍ਰਭੂ ਨੂੰ ਮਨ ਵਿਚ ਵਸਾਣਾ ਹੀ ਸਭ ਕੰਮਾਂ ਤੋਂ ਸ੍ਰੇਸ਼ਟ ਕੰਮ ਹੈ (ਇਹੀ ਹੈ ਮਨੁੱਖ ਵਾਸਤੇ ਜੀਵਨ-ਮਨੋਰਥ)।
The Formless Lord is contained in His Creation. To obey God is the best course of action.
ਨਾਨਕਪੰਥੁਨਿਹਾਲੇਸਾਧਨਤੂਸੁਣਿਆਤਮਰਾਮਾ॥੧॥
ਹੇ ਨਾਨਕ! ਹੇ ਸਰਬ ਵਿਆਪਕ ਪਰਮਾਤਮਾ! ਤੂੰ (ਜੀਵ-ਇਸਤ੍ਰੀ ਦੀ ਅਰਜ਼ੋਈ) ਸੁਣ (ਤੇ ਉਸ ਨੂੰ ਆਪਣਾ ਦਰਸਨ ਦੇਹ), ਜੀਵ-ਇਸਤ੍ਰੀ ਤੇਰਾ ਰਾਹ ਤੱਕ ਰਹੀ ਹੈ ॥੧॥
O Nanak, the soul-bride is gazing upon Your Path; please listen, O Supreme Soul. ||1||
ਬਾਬੀਹਾਪ੍ਰਿਉਬੋਲੇਕੋਕਿਲਬਾਣੀਆ॥
(ਜਿਵੇਂ) ਪਪੀਹਾ 'ਪ੍ਰਿਉ ਪ੍ਰਿਉ' ਬੋਲਦਾ ਹੈ ਜਿਵੇਂ ਕੋਇਲ ('ਕੂ ਕੂ' ਦੀ ਮਿੱਠੀ) ਬੋਲੀ ਬੋਲਦੀ ਹੈ,
The rainbird cries out, "Pri-o! Beloved!", and the song-bird sings the Lord's Bani.
ਸਾਧਨਸਭਿਰਸਚੋਲੈਅੰਕਿਸਮਾਣੀਆ॥
(ਤਿਵੇਂ ਜੇਹੜੀ ਜੀਵ-ਇਸਤ੍ਰੀ ਵੈਰਾਗ ਵਿਚ ਆ ਕੇ ਮਿੱਠੀ ਸੁਰ ਨਾਲ ਪ੍ਰਭੂ-ਪਤੀ ਨੂੰ ਯਾਦ ਕਰਦੀ ਹੈ, ਉਹ) ਜੀਵ-ਇਸਤ੍ਰੀ (ਪ੍ਰਭੂ-ਮਿਲਾਪ ਦੇ) ਸਾਰੇ ਆਨੰਦ ਮਾਣਦੀ ਹੈ, ਤੇ ਉਸ ਦੇ ਚਰਨਾਂ ਵਿਚ ਟਿਕੀ ਰਹਿੰਦੀ ਹੈ।
The soul-bride enjoys all the pleasures, and merges in the Being of her Beloved.
ਹਰਿਅੰਕਿਸਮਾਣੀਜਾਪ੍ਰਭਭਾਣੀਸਾਸੋਹਾਗਣਿਨਾਰੇ॥
ਜਦੋਂ ਉਹ ਪ੍ਰਭੂ ਨੂੰ ਚੰਗੀ ਲੱਗ ਪੈਂਦੀ ਹੈ, (ਤਾਂ ਉਸ ਦੀ ਮਿਹਰ ਨਾਲ) ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ, ਉਹੀ ਜੀਵ-ਇਸਤ੍ਰੀ ਚੰਗੇ ਭਾਗਾਂ ਵਾਲੀ ਹੈ।
She merges into the Being of her Beloved, when she becomes pleasing to God; she is the happy, blessed soul-bride.
ਨਵਘਰਥਾਪਿਮਹਲਘਰੁਊਚਉਨਿਜਘਰਿਵਾਸੁਮੁਰਾਰੇ॥
ਉਹ ਆਪਣੇ ਸਰੀਰ ਨੂੰ (ਸਰੀਰਕ ਇੰਦ੍ਰਿਆਂ ਨੂੰ) ਜੁਗਤੀ ਵਿਚ ਰੱਖ ਕੇ ਪ੍ਰਭੂ ਦੇ ਆਪਣੇ ਸਰੂਪ ਵਿਚ ਟਿਕ ਜਾਂਦੀ ਹੈ, ਤੇ (ਮਾਇਕ ਪਦਾਰਥਾਂ ਦੇ ਮੋਹ ਤੋਂ ਉੱਠ ਕੇ) ਪ੍ਰਭੂ ਦਾ ਉੱਚਾ ਟਿਕਾਣਾ ਮੱਲ ਲੈਂਦੀ ਹੈ।
Establishing the nine houses, and the Royal Mansion of the Tenth Gate above them, the Lord dwells in that home deep within the self.
ਸਭਤੇਰੀਤੂਮੇਰਾਪ੍ਰੀਤਮੁਨਿਸਿਬਾਸੁਰਰੰਗਿਰਾਵੈ॥
ਉਹ ਜੀਵ-ਇਸਤ੍ਰੀ ਪ੍ਰਭੂ ਦੇ ਪਿਆਰ ਵਿਚ ਰੰਗੀਜ ਕੇ ਦਿਨ ਰਾਤ ਉਸ ਨੂੰ ਸਿਮਰਦੀ ਹੈ, ਤੇ ਆਖਦੀ ਹੈ-ਇਹ ਸਾਰੀ ਸ੍ਰਿਸ਼ਟੀ ਤੇਰੀ ਰਚੀ ਹੋਈ ਹੈ, ਤੂੰ ਹੀ ਮੇਰਾ ਪਿਆਰਾ ਖਸਮ-ਸਾਈਂ ਹੈਂ।
All are Yours, You are my Beloved; night and day, I celebrate Your Love.
ਨਾਨਕਪ੍ਰਿਉਪ੍ਰਿਉਚਵੈਬਬੀਹਾਕੋਕਿਲਸਬਦਿਸੁਹਾਵੈ॥੨॥
ਹੇ ਨਾਨਕ! ਜਿਵੇਂ ਪਪੀਹਾ ਪ੍ਰਿਉ ਪ੍ਰਿਉ ਬੋਲਦਾ ਹੈ ਜਿਵੇਂ ਕੋਇਲ ਮਿੱਠਾ ਬੋਲ ਬੋਲਦੀ ਹੈ, ਤਿਵੇਂ ਉਹ ਜੀਵ-ਇਸਤ੍ਰੀ ਗੁਰ-ਸ਼ਬਦ ਦੀ ਰਾਹੀਂ (ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ) ਸੋਹਣੀ ਲੱਗਦੀ ਹੈ ॥੨॥
O Nanak, the rainbird cries out, "Pri-o! Pri-o! Beloved! Beloved!" The song-bird is embellished with the Word of the Shabad. ||2||
ਤੂਸੁਣਿਹਰਿਰਸਭਿੰਨੇਪ੍ਰੀਤਮਆਪਣੇ॥
ਹੇ ਮੇਰੇ ਪ੍ਰੀਤਮ! ਹੇ ਰਸ-ਭਿੰਨੇ ਹਰੀ! ਤੂੰ (ਮੇਰੀ ਅਰਜ਼ੋਈ) ਸੁਣ,
Please listen, O my Beloved Lord - I am drenched with Your Love.
ਮਨਿਤਨਿਰਵਤਰਵੰਨੇਘੜੀਨਬੀਸਰੈ॥
ਹੇ ਮੇਰੇ ਮਨ ਤਨ ਵਿਚ ਰਮੇ ਹੋਏ ਪ੍ਰਭੂ! (ਮੇਰਾ ਮਨ ਤੈਨੂੰ) ਇਕ ਘੜੀ ਵਾਸਤੇ ਭੀ ਭੁਲਾ ਨਹੀਂ ਸਕਦਾ।
My mind and body are absorbed in dwelling on You; I cannot forget You, even for an instant.
ਕਿਉਘੜੀਬਿਸਾਰੀਹਉਬਲਿਹਾਰੀਹਉਜੀਵਾਗੁਣਗਾਏ॥
ਮੈਂ ਇਕ ਘੜੀ ਭਰ ਭੀ ਤੈਨੂੰ ਵਿਸਾਰ ਨਹੀਂ ਸਕਦਾ, ਮੈਂ ਤੈਥੋਂ (ਸਦਾ) ਸਦਕੇ ਹਾਂ, ਤੇਰੀ ਸਿਫ਼ਤ-ਸਾਲਾਹ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ।
How could I forget You, even for an instant? I am a sacrifice to You; singing Your Glorious Praises, I live.
ਨਾਕੋਈਮੇਰਾਹਉਕਿਸੁਕੇਰਾਹਰਿਬਿਨੁਰਹਣੁਨਜਾਏ॥
(ਪਰਮਾਤਮਾ ਤੋਂ ਬਿਨਾ ਤੋੜ ਨਿਭਣ ਵਾਲਾ) ਨਾ ਕੋਈ ਮੇਰਾ (ਸਦਾ ਦਾ) ਸਾਥੀ ਹੈ ਨਾਹ ਹੀ ਮੈਂ ਕਿਸੇ ਦਾ (ਸਦਾ ਦਾ) ਸਾਥੀ ਹਾਂ, ਪਰਮਾਤਮਾ ਦੀ ਯਾਦ ਤੋਂ ਬਿਨਾ ਮੇਰਾ ਮਨ ਧੀਰਜ ਨਹੀਂ ਫੜਦਾ।
No one is mine; unto whom do I belong? Without the Lord, I cannot survive.
ਓਟਗਹੀਹਰਿਚਰਣਨਿਵਾਸੇਭਏਪਵਿਤ੍ਰਸਰੀਰਾ॥
ਜਿਸ ਮਨੁੱਖ ਨੇ ਪਰਮਾਤਮਾ ਦਾ ਆਸਰਾ ਲਿਆ ਹੈ, ਜਿਸ ਦੇ ਹਿਰਦੇ ਵਿਚ ਪ੍ਰਭੂ ਦੇ ਚਰਨ ਵੱਸ ਪਏ ਹਨ, ਉਸ ਦਾ ਸਰੀਰ ਪਵਿੱਤ੍ਰ ਹੋ ਜਾਂਦਾ ਹੈ।
I have grasped the Support of the Lord's Feet; dwelling there, my body has become immaculate.
ਨਾਨਕਦ੍ਰਿਸਟਿਦੀਰਘਸੁਖੁਪਾਵੈਗੁਰਸਬਦੀਮਨੁਧੀਰਾ॥੩॥
ਹੇ ਨਾਨਕ! ਉਹ ਮਨੁੱਖ ਲੰਮੇ ਜਿਗਰੇ ਵਾਲਾ ਹੋ ਜਾਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਮਨ ਧੀਰਜ ਵਾਲਾ ਬਣ ਜਾਂਦਾ ਹੈ ॥੩॥
O Nanak, I have obtained profound insight, and found peace; my mind is comforted by the Word of the Guru's Shabad. ||3||
ਬਰਸੈਅੰਮ੍ਰਿਤਧਾਰਬੂੰਦਸੁਹਾਵਣੀ॥
(ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ), ਪ੍ਰਭੂ ਦੀ ਸਿਫ਼ਤ-ਸਾਲਾਹ ਦੀਆਂ ਸੁਹਾਵਣੀਆਂ ਬੂੰਦਾਂ ਦੀ ਧਾਰ ਵਰ੍ਹਦੀ ਹੈ,
The Ambrosial Nectar rains down on us! Its drops are so delightful!
ਸਾਜਨਮਿਲੇਸਹਜਿਸੁਭਾਇਹਰਿਸਿਉਪ੍ਰੀਤਿਬਣੀ॥
ਉਸ ਅਡੋਲ ਅਵਸਥਾ ਵਿਚ ਟਿਕੀ ਹੋਈ ਨੂੰ ਪ੍ਰੇਮ ਵਿਚ ਟਿਕੀ ਹੋਈ ਨੂੰ ਸੱਜਣ ਪ੍ਰਭੂ ਆ ਮਿਲਦਾ ਹੈ, ਪ੍ਰਭੂ ਨਾਲ ਉਸ ਦੀ ਪ੍ਰੀਤ ਬਣ ਜਾਂਦੀ ਹੈ।
Meeting the Guru, the Best Friend, with intuitive ease, the mortal falls in love with the Lord.
ਹਰਿਮੰਦਰਿਆਵੈਜਾਪ੍ਰਭਭਾਵੈਧਨਊਭੀਗੁਣਸਾਰੀ॥
(ਉਸ ਜੀਵ-ਇਸਤ੍ਰੀ ਦਾ ਹਿਰਦਾ ਪ੍ਰਭੂ-ਦੇਵ ਦੇ ਟਿਕਣ ਲਈ ਮੰਦਰ ਬਣ ਜਾਂਦਾ ਹੈ) ਜਦੋਂ ਪ੍ਰਭੂ ਨੂੰ ਚੰਗਾ ਲੱਗਦਾ ਹੈ, ਉਹ ਉਸ ਜੀਵ-ਇਸਤ੍ਰੀ ਦੇ ਹਿਰਦੇ-ਮੰਦਰ ਵਿਚ ਆ ਟਿਕਦਾ ਹੈ, ਉਹ ਜੀਵ-ਇਸਤ੍ਰੀ ਉਤਾਵਲੀ ਹੋ ਹੋ ਕੇ ਉਸ ਦੇ ਗੁਣ ਗਾਂਦੀ ਹੈ,
The Lord comes into the temple of the body, when it pleases God's Will; the soul-bride rises up, and sings His Glorious Praises.
ਘਰਿਘਰਿਕੰਤੁਰਵੈਸੋਹਾਗਣਿਹਉਕਿਉਕੰਤਿਵਿਸਾਰੀ॥
(ਤੇ ਆਖਦੀ ਹੈ-) ਹਰੇਕ ਭਾਗਾਂ ਵਾਲੀ ਦੇ ਹਿਰਦੇ-ਘਰ ਵਿਚ ਪ੍ਰਭੂ-ਪਤੀ ਰਲੀਆਂ ਮਾਣਦਾ ਹੈ, ਪ੍ਰਭੂ-ਪਤੀ ਨੇ ਮੈਨੂੰ ਕਿਉਂ ਭੁਲਾ ਦਿੱਤਾ ਹੈ?
In each and every home, the Husband Lord ravishes and enjoys the happy soul-brides; so why has He forgotten me?
ਉਨਵਿਘਨਛਾਏਬਰਸੁਸੁਭਾਏਮਨਿਤਨਿਪ੍ਰੇਮੁਸੁਖਾਵੈ॥
(ਉਹ ਤਰਲੇ ਲੈ ਲੈ ਕੇ ਗੁਰੂ ਅੱਗੇ ਇਉਂ ਅਰਦਾਸ ਕਰਦੀ ਹੈ-) ਹੇ ਲਿਫ਼ ਕੇ ਘਟ ਬੰਨ੍ਹ ਕੇ ਆਏ ਬੱਦਲ! ਪ੍ਰੇਮ ਨਾਲ ਵਰ੍ਹ (ਹੇ ਤਰਸ ਕਰ ਕੇ ਆਏ ਗੁਰੂ ਪਾਤਿਸ਼ਾਹ! ਪ੍ਰੇਮ ਨਾਲ ਮੇਰੇ ਅੰਦਰ ਸਿਫ਼ਤ-ਸਾਲਾਹ ਦੀ ਵਰਖਾ ਕਰ), ਪ੍ਰਭੂ ਦਾ ਪਿਆਰ ਮੇਰੇ ਮਨ ਵਿਚ, ਮੇਰੇ ਤਨ ਵਿਚ ਆਨੰਦ ਪੈਦਾ ਕਰਦਾ ਹੈ।
The sky is overcast with heavy, low-hanging clouds; the rain is delightful, and my Beloved's Love is pleasing to my mind and body.
ਨਾਨਕਵਰਸੈਅੰਮ੍ਰਿਤਬਾਣੀਕਰਿਕਿਰਪਾਘਰਿਆਵੈ॥੪॥
ਹੇ ਨਾਨਕ! ਜਿਸ (ਸੁਭਾਗ) ਹਿਰਦੇ-ਘਰ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੀ ਵਰਖਾ ਹੁੰਦੀ ਹੈ, ਪ੍ਰਭੂ ਕਿਰਪਾ ਧਾਰ ਕੇ ਆਪ ਉਥੇ ਆ ਟਿਕਦਾ ਹੈ ॥੪॥
O Nanak, the Ambrosial Nectar of Gurbani rains down; the Lord, in His Grace, has come into the home of my heart. ||4||
ਚੇਤੁਬਸੰਤੁਭਲਾਭਵਰਸੁਹਾਵੜੇ॥
ਚੇਤ (ਦਾ ਮਹੀਨਾ) ਚੰਗਾ ਲੱਗਦਾ ਹੈ, (ਚੇਤ ਵਿਚ) ਬਸੰਤ (ਦਾ ਮੌਸਮ ਭੀ) ਪਿਆਰਾ ਲੱਗਦਾ ਹੈ, ਤੇ (ਫੁੱਲਾਂ ਉਤੇ ਬੈਠੇ ਹੋਏ) ਭਵਰ ਸੋਹਣੇ ਲੱਗਦੇ ਹਨ।
In the month of Chayt, the lovely spring has come, and the bumble bees hum with joy.