ਆਪਡੁਬੇਚਹੁਬੇਦਮਹਿਚੇਲੇਦੀਏਬਹਾਇ॥੧੦੪॥
ਇਹ ਲੋਕ ਆਪ ਭੀ ਚਹੁੰਆਂ ਵੇਦਾਂ (ਦੇ ਕਰਮ-ਕਾਂਡ) ਵਿਚ ਪੈ ਕੇ (ਦੇਹ-ਅੱਧਿਆਸ ਦੇ ਡੂੰਘੇ ਪਾਣੀਆਂ ਵਿਚ) ਡੁੱਬੇ ਹੋਏ ਹਨ, ਜੋ ਜੋ ਬੰਦੇ ਇਹਨਾਂ ਦੇ ਪਿੱਛੇ ਲੱਗਦੇ ਹਨ ਉਹਨਾਂ ਨੂੰ ਭੀ ਇਹਨਾਂ ਉਸੇ ਮੋਹ ਵਿਚ ਰੋੜ੍ਹ ਦਿੱਤਾ ਹੈ ॥੧੦੪॥
He himself is drowning in the four Vedas; he drowns his disciples as well. ||104||
आप डुबे चहु बेद महि चेले दीए बहाइ ॥१०४॥
ਕਬੀਰਜੇਤੇਪਾਪਕੀਏਰਾਖੇਤਲੈਦੁਰਾਇ॥
(ਪਰਮਾਤਮਾ ਦੀ ਯਾਦ ਭੁਲਾਇਆਂ ਮਨੁੱਖ ਸਰੀਰਕ ਮੋਹ ਦੇ ਵਹਿਣ ਵਿਚ ਪੈ ਕੇ ਵਿਕਾਰਾਂ ਵਾਲੇ ਰਾਹੇ ਪੈ ਜਾਂਦਾ ਹੈ; ਤਿਲਕ, ਮਾਲਾ, ਪੂਜਾ, ਧੋਤੀ ਆਦਿਕ ਧਰਮ-ਭੇਖ ਨਾਲ ਲੋਕ ਸ਼ਾਇਦ ਪਤੀਜ ਜਾਣ ਕਿ ਇਹ ਭਗਤ ਹਨ; ਪਰ ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਹੇ ਕਬੀਰ! ਜੋ ਜੋ ਪਾਪ ਕੀਤੇ ਜਾਂਦੇ ਹਨ (ਭਾਵੇਂ ਉਹ ਪਾਪ) ਆਪਣੇ ਅੰਦਰ ਲੁਕਾ ਕੇ ਰੱਖੇ ਜਾਂਦੇ ਹਨ,
Kabeer, whatever sins the mortal has committed, he tries to keep hidden under cover.
कबीर जेते पाप कीए राखे तलै दुराइ ॥
ਪਰਗਟੁਭਏਨਿਦਾਨਸਭਜਬਪੂਛੇਧਰਮਰਾਇ॥੧੦੫॥
ਫਿਰ ਭੀ ਜਦੋਂ ਧਰਮਰਾਜ ਪੁੱਛਦਾ ਹੈ ਉਹ ਪਾਪ ਆਖ਼ਰ ਸਾਰੇ ਉੱਘੜ ਆਉਂਦੇ ਹਨ (ਭਾਵ, ਵੇਦ ਆਦਿਕਾਂ ਦਾ ਕਰਮ-ਕਾਂਡ ਵਿਕਾਰਾਂ ਤੋਂ ਨਹੀਂ ਬਚਾ ਸਕਦਾ, ਬਾਹਰਲੇ ਧਰਮ-ਭੇਖ ਨਾਲ ਲੋਕ ਤਾਂ ਭਾਵੇਂ ਪਤੀਜ ਜਾਣ, ਪਰ ਅੰਦਰਲੇ ਪਾਪ ਪਰਮਾਤਮਾ ਤੋਂ ਲੁਕੇ ਨਹੀਂ ਰਹਿ ਸਕਦੇ) ॥੧੦੫॥
But in the end, they shall all be revealed, when the Righteous Judge of Dharma investigates. ||105||
परगटु भए निदान सभ जब पूछे धरम राइ ॥१०५॥
ਕਬੀਰਹਰਿਕਾਸਿਮਰਨੁਛਾਡਿਕੈਪਾਲਿਓਬਹੁਤੁਕੁਟੰਬੁ॥
ਹੇ ਕਬੀਰ! ਪਰਮਾਤਮਾ ਦਾ ਸਿਮਰਨ ਛੱਡਣ ਦਾ ਹੀ ਇਹ ਨਤੀਜਾ ਹੈ ਕਿ ਮਨੁੱਖ ਸਾਰੀ ਉਮਰ ਨਿਰਾ ਟੱਬਰ ਹੀ ਪਾਲਦਾ ਰਹਿੰਦਾ ਹੈ,
Kabeer, you have given up meditating on the Lord, and you have raised a large family.
कबीर हरि का सिमरनु छाडि कै पालिओ बहुतु कुटंबु ॥
ਧੰਧਾਕਰਤਾਰਹਿਗਇਆਭਾਈਰਹਿਆਨਬੰਧੁ॥੧੦੬॥
(ਟੱਬਰ ਦੀ ਖ਼ਾਤਰ) ਜਗਤ ਦੇ ਧੰਧੇ ਕਰਦਾ (ਤੇ, ਜਿੰਦ ਦੇ ਸਾਥੀ ਪਰਮਾਤਮਾ ਤੋਂ ਵਿਛੜਿਆ ਰਹਿ ਕੇ) ਆਖ਼ਰ ਆਤਮਕ ਮੌਤੇ ਮਰ ਜਾਂਦਾ ਹੈ (ਇਸ ਆਤਮਕ ਮੌਤ ਤੋਂ) ਕੋਈ ਰਿਸ਼ਤੇਦਾਰ ਬਚਾਣ-ਜੋਗਾ ਨਹੀਂ ਹੁੰਦਾ ॥੧੦੬॥
You continue to involve yourself in worldly affairs, but none of your brothers and relatives remain. ||106||
धंधा करता रहि गइआ भाई रहिआ न बंधु ॥१०६॥
ਕਬੀਰਹਰਿਕਾਸਿਮਰਨੁਛਾਡਿਕੈਰਾਤਿਜਗਾਵਨਜਾਇ॥
ਹੇ ਕਬੀਰ! ਪਰਮਾਤਮਾ ਦੇ ਸਿਮਰਨ ਤੋਂ ਵਾਂਜੀ ਰਹਿਣ ਕਰਕੇ ਹੀ, (ਕੋਈ ਔਤਰੀ ਜਾਹਲ ਜ਼ਨਾਨੀ) ਰਾਤ ਨੂੰ ਮਸਾਣ ਜਗਾਣ ਲਈ (ਮਸਾਣ-ਭੂਮੀ ਵਿਚ) ਜਾਂਦੀ ਹੈ।
Kabeer, those who give up meditation on the Lord, and get up at night to wake the spirits of the dead,
कबीर हरि का सिमरनु छाडि कै राति जगावन जाइ ॥
ਸਰਪਨਿਹੋਇਕੈਅਉਤਰੈਜਾਏਅਪੁਨੇਖਾਇ॥੧੦੭॥
(ਪਰ ਮੰਦੇ ਕੰਮਾਂ ਤੋਂ ਸੁਖ ਕਿੱਥੇ? ਅਜੇਹੀ ਤ੍ਰੀਮਤ ਮਨੁੱਖਾ ਜਨਮ ਹੱਥੋਂ ਗਵਾਣ ਪਿਛੋਂ) ਸੱਪਣੀ ਬਣ ਕੇ ਜੰਮਦੀ ਹੈ, ਤੇ ਆਪਣੇ ਹੀ ਬੱਚੇ ਖਾਂਦੀ ਹੈ ॥੧੦੭॥
shall be reincarnated as snakes, and eat their own offspring. ||107||
सरपनि होइ कै अउतरै जाए अपुने खाइ ॥१०७॥
ਕਬੀਰਹਰਿਕਾਸਿਮਰਨੁਛਾਡਿਕੈਅਹੋਈਰਾਖੈਨਾਰਿ॥
ਹੇ ਕਬੀਰ! ("ਰਾਮੁ ਨ ਛੋਡੀਐ, ਤਨੁ ਧਨੁ ਜਾਇ ਤ ਜਾਉ" ਨਹੀਂ ਤਾਂ) ਰਾਮ-ਨਾਮ ਛੱਡਣ ਦਾ ਹੀ ਇਹ ਨਤੀਜਾ ਹੈ ਕਿ (ਮੂਰਖ) ਇਸਤ੍ਰੀ ਸੀਤਲਾ ਦੀ ਵਰਤ ਰੱਖਦੀ ਫਿਰਦੀ ਹੈ।
Kabeer, the woman who gives up meditation on the Lord, and observes the ritual fast of Ahoi,
कबीर हरि का सिमरनु छाडि कै अहोई राखै नारि ॥
ਗਦਹੀਹੋਇਕੈਅਉਤਰੈਭਾਰੁਸਹੈਮਨਚਾਰਿ॥੧੦੮॥
(ਤੇ, ਜੇ ਭਲਾ ਸੀਤਲਾ ਉਸ ਨਾਲ ਬੜਾ ਹੀ ਪਿਆਰ ਕਰੇਗੀ ਤਾਂ ਉਸ ਨੂੰ ਹਰ ਵੇਲੇ ਆਪਣੇ ਪਾਸ ਰੱਖਣ ਲਈ ਆਪਣੀ ਸਵਾਰੀ ਖੋਤੀ ਬਣਾ ਲਏਗੀ) ਸੋ, ਉਹ ਮੂਰਖ ਇਸਤ੍ਰੀ ਖੋਤੀ ਦੀ ਜੂਨੇ ਪੈਂਦੀ ਹੈ ਤੇ (ਹੋਰ ਖੋਤੇ ਖੋਤੀਆਂ ਵਾਂਗ ਛੱਟਾ ਆਦਿਕ ਦਾ) ਚਾਰ ਮਣ ਭਾਰ ਢੋਂਦੀ ਹੈ ॥੧੦੮॥
shall be reincarnated as a donkey, to carry heavy burdens. ||108||
गदही होइ कै अउतरै भारु सहै मन चारि ॥१०८॥
ਕਬੀਰਚਤੁਰਾਈਅਤਿਘਨੀਹਰਿਜਪਿਹਿਰਦੈਮਾਹਿ॥
ਹੇ ਕਬੀਰ! (ਦੁਨੀਆ ਦੇ ਸਹਿਮਾਂ ਭਰਮਾਂ-ਵਹਿਮਾਂ ਤੋਂ ਬਚਣ ਲਈ) ਸਭ ਤੋਂ ਵੱਡੀ ਸਿਆਣਪ ਇਹੀ ਹੈ ਕਿ ਪਰਮਾਤਮਾ ਦਾ ਨਾਮ ਹਿਰਦੇ ਵਿਚ ਹੀ ਯਾਦ ਕਰ।
Kabeer, it is the most clever wisdom, to chant and meditate on the Lord in the heart.
कबीर चतुराई अति घनी हरि जपि हिरदै माहि ॥
ਸੂਰੀਊਪਰਿਖੇਲਨਾਗਿਰੈਤਠਾਹਰਨਾਹਿ॥੧੦੯॥
(ਪਰ) ਇਹ ਸਿਮਰਨ ਕਰਨਾ ਕੋਈ ਸੌਖੀ ਕਾਰ ਨਹੀਂ ਹੈ; (ਜਾਤਿ-ਅਭਿਮਾਨ, ਨਿੰਦਾ, ਕੁਸੰਗ; ਚਸਕੇ, ਵਰਤ ਆਦਿਕ ਭਰਮ ਛੱਡਣੇ ਪੈਂਦੇ ਹਨ; ਸੋ,) ਪ੍ਰਭੂ ਦਾ ਸਿਮਰਨ ਸੂਲੀ ਉਤੇ ਚੜ੍ਹਨ ਸਮਾਨ ਹੈ, ਇਸ ਸੂਲੀ ਤੋਂ ਡਿਗਿਆਂ ਹੀ (ਭਾਵ, ਸਿਮਰਨ ਦੀ ਇਹ ਅੱਤ ਔਖੀ ਕਾਰ ਛੱਡਿਆਂ ਭੀ) ਨਹੀਂ ਬਣ ਆਉਂਦੀ, ਕਿਉਂਕਿ ਸਿਮਰਨ ਤੋਂ ਬਿਨਾਂ (ਦੁਨੀਆ ਦੇ ਦੁੱਖ-ਕਲੇਸ਼ਾਂ ਤੇ ਸਹਿਮਾਂ ਤੋਂ ਬਚਣ ਲਈ) ਹੋਰ ਕੋਈ ਆਸਰਾ ਭੀ ਨਹੀਂ ਹੈ ॥੧੦੯॥
It is like playing on a pig; if you fall off, you will find no place of rest. ||109||
सूरी ऊपरि खेलना गिरै त ठाहर नाहि ॥१०९॥
ਕਬੀਰਸੋੁਈਮੁਖੁਧੰਨਿਹੈਜਾਮੁਖਿਕਹੀਐਰਾਮੁ॥
(ਇਸ ਵਾਸਤੇ) ਹੇ ਕਬੀਰ! ਉਹੀ ਮੂੰਹ ਭਾਗਾਂ ਵਾਲਾ ਹੈ ਜਿਸ ਮੂੰਹ ਨਾਲ ਰਾਮ ਦਾ ਨਾਮ ਉਚਾਰਿਆ ਜਾਂਦਾ ਹੈ।
Kabeer, blessed is that mouth, which utters the Lord's Name.
कबीर सुोई मुखु धंनि है जा मुखि कहीऐ रामु ॥
ਦੇਹੀਕਿਸਕੀਬਾਪੁਰੀਪਵਿਤ੍ਰੁਹੋਇਗੋਗ੍ਰਾਮੁ॥੧੧੦॥
ਉਸ ਸਰੀਰ ਵਿਚਾਰੇ ਦੀ ਕੀਹ ਗੱਲ ਹੈ? (ਉਸ ਸਰੀਰ ਦਾ ਪਵਿੱਤ੍ਰ ਹੋਣਾ ਤਾਂ ਇਕ ਨਿੱਕੀ ਜਿਹੀ ਗੱਲ ਹੈ, ਨਿਰਾ ਉਹ ਸਰੀਰ ਤਾਂ ਕਿਤੇ ਰਿਹਾ,) ਉਹ ਸਾਰਾ ਪਿੰਡ ਹੀ ਪਵਿੱਤ੍ਰ ਹੋ ਜਾਂਦਾ ਹੈ ਜਿਥੇ ਰਹਿੰਦਾ ਹੋਇਆ ਮਨੁੱਖ ਨਾਮ ਸਿਮਰਦਾ ਹੈ ॥੧੧੦॥
It purifies the body, and the whole village as well. ||110||
देही किस की बापुरी पवित्रु होइगो ग्रामु ॥११०॥
ਕਬੀਰਸੋਈਕੁਲਭਲੀਜਾਕੁਲਹਰਿਕੋਦਾਸੁ॥
ਹੇ ਕਬੀਰ! ਜਿਸ ਕੁਲ ਵਿਚ ਪਰਮਾਤਮਾ ਦਾ ਸਿਮਰਨ ਕਰਨ ਵਾਲਾ ਭਗਤ ਪਰਗਟ ਹੋ ਪਏ, ਉਹੀ ਕੁਲ ਸੁਲੱਖਣੀ ਹੈ।
Kabeer, that family is good, in which the Lord's slave is born.
कबीर सोई कुल भली जा कुल हरि को दासु ॥
ਜਿਹਕੁਲਦਾਸੁਨਊਪਜੈਸੋਕੁਲਢਾਕੁਪਲਾਸੁ॥੧੧੧॥
ਜਿਸ ਕੁਲ ਵਿਚ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਨਹੀਂ ਪਰਗਟਦਾ, ਉਹ ਕੁਲ ਢਾਕ ਪਲਾਹ (ਆਦਿਕ ਨਿਕੰਮੇ ਰੁੱਖਾਂ ਵਰਗੀ ਅਫਲ ਜਾਣੋ) ॥੧੧੧॥
But that family in which the Lord's slave is not born is as useless as weeds. ||111||
जिह कुल दासु न ऊपजै सो कुल ढाकु पलासु ॥१११॥
ਕਬੀਰਹੈਗਇਬਾਹਨਸਘਨਘਨਲਾਖਧਜਾਫਹਰਾਹਿ॥
ਹੇ ਕਬੀਰ! ਜੇ ਸਵਾਰੀ ਕਰਨ ਲਈ ਬੇਅੰਤ ਘੋੜੇ ਤੇ ਹਾਥੀ ਹੋਣ, ਜੇ (ਮਹੱਲਾਂ ਉਤੇ) ਲੱਖਾਂ ਝੰਡੇ ਝੂਲਦੇ ਹੋਣ (ਇਤਨਾ ਤੇਜ-ਪ੍ਰਤਾਪ ਭੀ ਹੋਵੇ, ਪਰ ਪਰਮਾਤਮਾ ਦੇ ਨਾਮ ਤੋਂ ਖੁੰਝੇ ਰਹਿ ਕੇ ਇਹ ਰਾਜ-ਭਾਗ ਕਿਸੇ ਕੰਮ ਦਾ ਨਹੀਂ ਹੈ)।
Kabeer, some have lots of horses, elephants and carriages, and thousands of banners waving.
कबीर है गइ बाहन सघन घन लाख धजा फहराहि ॥
ਇਆਸੁਖਤੇਭਿਖੵਾਭਲੀਜਉਹਰਿਸਿਮਰਤਦਿਨਜਾਹਿ॥੧੧੨॥
ਜੇ ਪਰਮਾਤਮਾ ਦਾ ਸਿਮਰਨ ਕਰਦਿਆਂ (ਜ਼ਿੰਦਗੀ ਦੇ) ਦਿਨ ਗੁਜ਼ਰਨ ਤਾਂ ਉਸ (ਸਿਮਰਨ-ਹੀਣ ਰਾਜ-ਭਾਗ ਦੇ) ਸੁਖ ਨਾਲੋਂ ਉਹ ਟੁੱਕਰ ਚੰਗਾ ਹੈ ਜੋ ਲੋਕਾਂ ਦੇ ਦਰ ਤੋਂ ਮੰਗ ਕੇ ਮੰਗਤੇ ਫ਼ਕੀਰ ਖਾਂਦੇ ਹਨ ॥੧੧੨॥
But begging is better than these comforts, if one spends his days meditating in remembrance on the Lord. ||112||
इआ सुख ते भिख्या भली जउ हरि सिमरत दिन जाहि ॥११२॥
ਕਬੀਰਸਭੁਜਗੁਹਉਫਿਰਿਓਮਾਂਦਲੁਕੰਧਚਢਾਇ॥
ਹੇ ਕਬੀਰ! ਢੋਲ ਮੋਢਿਆਂ ਤੇ ਰੱਖ ਕੇ ਮੈਂ (ਵਜਾਂਦਾ ਫਿਰਿਆ ਹਾਂ ਤੇ) ਸਾਰਾ ਜਗਤ ਗਾਹਿਆ ਹੈ (ਮੈਂ ਪੁੱਛਦਾ ਫਿਰਿਆ ਹਾਂ ਕਿ ਦੱਸੋ, ਭਾਈ! ਇਸ ਰਾਜ-ਭਾਗ, ਮਹਲ-ਮਾੜੀਆਂ, ਸਾਕ-ਸੰਬੰਧੀ ਵਿਚੋਂ ਕੋਈ ਤੋੜ ਨਿਭਣ ਵਾਲਾ ਸਾਥੀ ਭੀ ਕਿਸੇ ਨੇ ਵੇਖਿਆ ਹੈ, ਪਰ ਕਿਸੇ ਨੇ ਹਾਮੀ ਨਹੀਂ ਭਰੀ)
Kabeer, I have wandered all over the world, carrying the drum on my shoulder.
कबीर सभु जगु हउ फिरिओ मांदलु कंध चढाइ ॥
ਕੋਈਕਾਹੂਕੋਨਹੀਸਭਦੇਖੀਠੋਕਿਬਜਾਇ॥੧੧੩॥
(ਸੋ) ਸਾਰੀ ਸ੍ਰਿਸ਼ਟੀ ਮੈਂ ਚੰਗੀ ਤਰ੍ਹਾਂ ਪਰਖ ਕੇ ਵੇਖ ਲਈ ਹੈ ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ ਹੈ (ਅਸਲ ਸਾਥੀ ਸਿਰਫ਼ ਪਰਮਾਤਮਾ ਦਾ ਨਾਮ ਹੈ, ਇਸ ਵਾਸਤੇ 'ਰਾਮੁ ਨ ਛੋਡੀਐ, ਤਨੁ ਧਨੁ ਜਾਇ ਤ ਜਾਉ') ॥੧੧੩॥
No one belongs to anyone else; I have looked and carefully studied it. ||113||
कोई काहू को नही सभ देखी ठोकि बजाइ ॥११३॥
ਮਾਰਗਿਮੋਤੀਬੀਥਰੇਅੰਧਾਨਿਕਸਿਓਆਇ॥
(ਪਰਮਾਤਮਾ ਦੇ ਗੁਣ, ਮਾਨੋ) ਮੋਤੀ (ਹਨ ਜੋ ਇਨਸਾਨੀ ਜ਼ਿੰਦਗੀ ਦੇ ਸਫ਼ਰ ਦੇ) ਰਸਤੇ ਵਿਚ ਖਿੱਲਰੇ ਹੋਏ ਹਨ (ਭਾਵ, ਇਹ ਮੋਤੀ ਲੈਣ ਵਾਸਤੇ ਕੋਈ ਧਨ-ਪਦਾਰਥ ਨਹੀਂ ਖਰਚਣਾ ਪੈਂਦਾ; ਪਰ ਇਥੇ ਗਿਆਨ-ਹੀਣ) ਅੰਨ੍ਹਾ ਮਨੁੱਖ ਆ ਅੱਪੜਿਆ ਹੈ।
The pearls are scattered on the road; the blind man comes along.
मारगि मोती बीथरे अंधा निकसिओ आइ ॥
ਜੋਤਿਬਿਨਾਜਗਦੀਸਕੀਜਗਤੁਉਲੰਘੇਜਾਇ॥੧੧੪॥
ਪਰਮਾਤਮਾ ਦੀ ਬਖ਼ਸ਼ੀ ਹੋਈ (ਗਿਆਨ ਦੀ) ਜੋਤਿ ਤੋਂ ਬਿਨਾਂ ਜਗਤ ਇਹਨਾਂ ਮੋਤੀਆਂ ਨੂੰ ਪੈਰਾਂ ਹੇਠ ਲਤਾੜਦਾ ਤੁਰਿਆ ਜਾ ਰਿਹਾ ਹੈ (ਮਨੁੱਖ ਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਦੀ ਕਦਰ ਨਹੀਂ ਪੈਂਦੀ, ਪ੍ਰਭੂ ਆਪ ਹੀ ਮੇਹਰ ਕਰੇ ਤਾਂ ਇਹ ਜੀਵ ਗੁਣ ਗਾ ਸਕਦਾ ਹੈ) ॥੧੧੪॥
Without the Light of the Lord of the Universe, the world just passes them by. ||114||
जोति बिना जगदीस की जगतु उलंघे जाइ ॥११४॥
ਬੂਡਾਬੰਸੁਕਬੀਰਕਾਉਪਜਿਓਪੂਤੁਕਮਾਲੁ॥
('ਹੈ ਗਇ ਬਾਹਨ ਸਘਨ ਘਨ' ਅਤੇ 'ਲਾਖ ਧਜਾ' ਵਿਚੋਂ 'ਕੋਈ ਕਾਹੂ ਕੋ ਨਹੀਂ'-ਇਹ ਗੱਲ ਮੈਂ ਡਿੱਠੀ 'ਡਿੱਠੀ ਟੋਕਿ ਬਜਾਇ', ਫਿਰ ਭੀ) ਜੇ ਮੇਰਾ ਮੂਰਖ ਮਨ (ਨੀਵੀਂ) ਅਵਸਥਾ ਤੇ ਆ ਅੱਪੜਿਆ ਹੈ, ਤਾਂ ਮੈਂ ਕਬੀਰ ਦਾ ਸਾਰਾ ਹੀ ਟੱਬਰ (ਅੱਖਾਂ, ਕੰਨ, ਨੱਕ ਆਦਿਕ ਸਾਰੇ ਹੀ ਇੰਦ੍ਰਿਆਂ ਦਾ ਟੋਲਾ ਵਿਕਾਰਾਂ ਵਿਚ ਜ਼ਰੂਰ) ਡੁੱਬ ਗਿਆ ਜਾਣੋ,
My family is drowned, O Kabeer, since the birth of my son Kamaal.
बूडा बंसु कबीर का उपजिओ पूतु कमालु ॥
ਹਰਿਕਾਸਿਮਰਨੁਛਾਡਿਕੈਘਰਿਲੇਆਯਾਮਾਲੁ॥੧੧੫॥
ਕਿਉਂਕਿ ਪਰਮਾਤਮਾ ਦਾ ਸਿਮਰਨ ਛੱਡ ਕੇ ਮੈਂ ਆਪਣੇ ਅੰਦਰ ਮਾਇਆ ਦਾ ਮੋਹ ਵਸਾ ਲਿਆ ਹੈ ॥੧੧੫॥
He has given up meditating on the Lord, in order to bring home wealth. ||115||
हरि का सिमरनु छाडि कै घरि ले आया मालु ॥११५॥
ਕਬੀਰਸਾਧੂਕਉਮਿਲਨੇਜਾਈਐਸਾਥਿਨਲੀਜੈਕੋਇ॥
ਹੇ ਕਬੀਰ! ('ਰਾਮੁ ਨ ਛੋਡੀਐ, ਤਨੁ ਧਨੁ ਜਾਇ ਤ ਜਾਉ'; ਪਰ ਪ੍ਰਭੂ ਦਾ ਨਾਮ ਸਿਰਫ਼ ਉਨ੍ਹਾਂ ਤੋਂ ਮਿਲਦਾ ਹੈ ਜਿਨ੍ਹਾਂ ਆਪਣੇ ਮਨ ਨੂੰ ਸਾਧ ਕੇ ਰੱਖਿਆ ਹੋਇਆ ਹੈ, ਜੋ ਆਪ 'ਸਾਧੂ' ਹਨ; ਸੋ, 'ਸਾਧੂ' ਦੀ ਸੰਗਤ ਕਰਨੀ ਚਾਹੀਦੀ ਹੈ; ਪਰ) ਜੇ ਕਿਸੇ ਸਾਧੂ ਗੁਰਮੁਖਿ ਦੇ ਦਰਸ਼ਨ ਕਰਨ ਜਾਈਏ, ਤਾਂ ਕਿਸੇ ਨੂੰ ਆਪਣੇ ਨਾਲ ਨਹੀਂ ਲੈ ਜਾਣਾ ਚਾਹੀਦਾ (ਕੋਈ ਸਾਥ ਉਡੀਕਣਾ ਨਹੀਂ ਚਾਹੀਦਾ, ਜਾਣ ਵਾਸਤੇ ਕੋਈ ਆਸਰੇ ਨਹੀਂ ਢੂੰਡਣੇ ਚਾਹੀਦੇ, ਮਤਾਂ ਕੋਈ ਮਮਤਾ-ਬੱਧਾ ਸਾਥੀ ਢਿੱਲ-ਮੱਠ ਹੀ ਕਰਾ ਦੇਵੇ)।
Kabeer, go out to meet the holy man; do not take anyone else with you.
कबीर साधू कउ मिलने जाईऐ साथि न लीजै कोइ ॥
ਪਾਛੈਪਾਉਨਦੀਜੀਐਆਗੈਹੋਇਸੁਹੋਇ॥੧੧੬॥
ਕਿਸੇ ਗੁਰਮੁਖਿ ਦਾ ਦੀਦਾਰ ਕਰਨ ਗਿਆਂ ਕਦੇ ਪੈਰ ਪਿਛਾਂਹ ਨਾਹ ਰੱਖੀਏ, (ਕਦੇ ਆਲਸ ਨਾਹ ਕਰੀਏ); ਸਗੋਂ ਉਧਰ ਜਾਂਦਿਆਂ ਜੇ ਕੋਈ ਔਖਿਆਈ ਭੀ ਆਵੇ ਤਾਂ ਪਈ ਆਵੇ ॥੧੧੬॥
Do not turn back - keep on going. Whatever will be, will be. ||116||
पाछै पाउ न दीजीऐ आगै होइ सु होइ ॥११६॥
ਕਬੀਰਜਗੁਬਾਧਿਓਜਿਹਜੇਵਰੀਤਿਹਮਤਬੰਧਹੁਕਬੀਰ॥
ਹੇ ਕਬੀਰ! ਮਾਇਆ-ਮੋਹ ਦੀ ਜਿਸ ਰੱਸੀ ਨਾਲ ਜਗਤ (ਦਾ ਹਰੇਕ ਜੀਵ) ਬੱਝਾ ਪਿਆ ਹੈ, ਉਸ ਰੱਸੀ ਨਾਲ ਆਪਣੇ ਆਪ ਨੂੰ ਬੱਝਣ ਨਾ ਦੇਈਂ।
Kabeer, do not bind yourself with that chain, which binds the whole world.
कबीर जगु बाधिओ जिह जेवरी तिह मत बंधहु कबीर ॥
ਜੈਹਹਿਆਟਾਲੋਨਜਿਉਸੋਨਸਮਾਨਿਸਰੀਰੁ॥੧੧੭॥
ਇਹ ਸੋਨੇ ਵਰਗਾ (ਕੀਮਤੀ) ਮਨੁੱਖਾ ਸਰੀਰ (ਮਿਲਿਆ) ਹੈ (ਜੇ ਤੂੰ ਮੋਹ ਦੀ ਰੱਸੀ ਵਿਚ ਬੱਝ ਕੇ ਗੁਰਮੁਖਾਂ ਦੀ ਸੰਗਤ ਤੋਂ ਪਰੇ ਰਹਿ ਕੇ, ਪਰਮਾਤਮਾ ਦਾ ਸਿਮਰਨ ਛੱਡ ਬੈਠਾ, ਤਾਂ) ਸਸਤੇ ਭਾ ਅਜਾਈਂ ਤਬਾਹ ਹੋ ਜਾਹਿਂਗਾ ॥੧੧੭॥
As the salt is lost in the flour, so shall your golden body be lost. ||117||
जैहहि आटा लोन जिउ सोन समानि सरीरु ॥११७॥
ਕਬੀਰਹੰਸੁਉਡਿਓਤਨੁਗਾਡਿਓਸੋਝਾਈਸੈਨਾਹ॥
(ਇਹ ਮਮਤਾ ਦੀ ਜੇਵੜੀ ਕੋਈ ਸਾਧਾਰਨ ਜਿਹਾ ਜਕੜ-ਬੰਦ ਨਹੀਂ ਹੁੰਦਾ) ਹੇ ਕਬੀਰ! (ਪਰਮਾਤਮਾ ਦੇ ਸਿਮਰਨ ਤੋਂ ਖੁੰਝ ਕੇ ਮਾਇਆ-ਮੋਹ ਦੀ ਰੱਸੀ ਵਿਚ ਬੱਝੇ ਹੋਇਆਂ ਦਾ ਹਾਲ ਜੇ ਤੂੰ ਸਮਝਣਾ ਹੈ ਤਾਂ ਵੇਖ ਕਿ ਮੌਤ ਸਿਰ ਉਤੇ ਆ ਅੱਪੜਦੀ ਹੈ) ਜੀਵਾਤਮਾ (ਸਰੀਰ ਵਿਚੋਂ) ਨਿਕਲਣ ਤੇ ਹੁੰਦਾ ਹੈ, ਸਰੀਰ (ਆਤਮਾ ਦੇ ਵਿਛੁੜਨ ਤੇ) ਢਹਿ-ਢੇਰੀ ਹੋਣ ਵਾਲਾ ਹੁੰਦਾ ਹੈ, ਫਿਰ ਵੀ ਮੋਹ ਦੀ ਜੇਵੜੀ ਨਾਲ ਬੱਝਾ ਹੋਇਆ ਜੀਵ ਸੈਣਤਾਂ ਨਾਲ ਹੀ (ਪਿਛਲੇ ਸੰਬੰਧੀਆਂ ਨੂੰ) ਸਮਝਾਂਦਾ ਹੈ,
Kabeer, the soul-swan is flying away, and the body is being buried, and still he makes gestures.
कबीर हंसु उडिओ तनु गाडिओ सोझाई सैनाह ॥
ਅਜਹੂਜੀਉਨਛੋਡਈਰੰਕਾਈਨੈਨਾਹ॥੧੧੮॥
(ਉਸ ਵੇਲੇ ਭੀ ਪ੍ਰਭੂ ਚੇਤੇ ਨਹੀਂ ਆਉਂਦਾ), ਅਜੇ ਭੀ ਜੀਵ ਅੱਖਾਂ ਦੀ ਕੰਗਾਲਤਾ ਨਹੀਂ ਛੱਡਦਾ ॥੧੧੮॥
Even then, the mortal does not give up the cruel look in his eyes. ||118||
अजहू जीउ न छोडई रंकाई नैनाह ॥११८॥
ਕਬੀਰਨੈਨਨਿਹਾਰਉਤੁਝਕਉਸ੍ਰਵਨਸੁਨਉਤੁਅਨਾਉ॥
ਹੇ ਕਬੀਰ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ- ਹੇ ਪ੍ਰਭੂ! ਤੈਨੂੰ ਵਿਸਾਰ ਕੇ ਜਿਸ ਮੋਹ-ਜੇਵੜੀ ਨਾਲ ਜਗਤ ਬੱਝਾ ਪਿਆ ਹੈ ਤੇ ਮਰਨ ਦੇ ਵੇਲੇ ਤਕ ਭੀ ਅੱਖਾਂ ਦੀ ਕੰਗਾਲਤਾ ਨਹੀਂ ਛੱਡਦਾ; ਮੇਹਰ ਕਰ, ਉਸ ਜੇਵੜੀ ਤੋਂ ਬਚਣ ਲਈ) ਮੈਂ ਆਪਣੀਆਂ ਅੱਖਾਂ ਨਾਲ (ਹਰ ਪਾਸੇ) ਤੇਰਾ ਹੀ ਦੀਦਾਰ ਕਰਦਾ ਰਹਾਂ, ਤੇਰਾ ਹੀ ਨਾਮ ਮੈਂ ਆਪਣੇ ਕੰਨਾਂ ਨਾਲ ਸੁਣਦਾ ਰਹਾਂ,
Kabeer: with my eyes, I see You, Lord; with my ears, I hear Your Name.
कबीर नैन निहारउ तुझ कउ स्रवन सुनउ तुअ नाउ ॥
ਬੈਨਉਚਰਉਤੁਅਨਾਮਜੀਚਰਨਕਮਲਰਿਦਠਾਉ॥੧੧੯॥
(ਜੀਭ ਨਾਲ) ਬਚਨਾਂ ਦੁਆਰਾ ਮੈਂ ਤੇਰਾ ਨਾਮ ਹੀ ਉਚਾਰਦਾ ਰਹਾਂ, ਅਤੇ ਤੇਰੇ ਸੋਹਣੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਥਾਂ ਦੇਈ ਰੱਖਾਂ ॥੧੧੯॥
With my tongue I chant Your Name; I enshrine Your Lotus Feet within my heart. ||119||
बैन उचरउ तुअ नाम जी चरन कमल रिद ठाउ ॥११९॥
ਕਬੀਰਸੁਰਗਨਰਕਤੇਮੈਰਹਿਓਸਤਿਗੁਰਕੇਪਰਸਾਦਿ॥
ਹੇ ਕਬੀਰ! ਆਪਣੇ ਸਤਿਗੁਰੂ ਦੀ ਕਿਰਪਾ ਨਾਲ ਮੈਂ ਸੁਰਗ (ਦੀ ਲਾਲਸਾ) ਅਤੇ ਨਰਕ (ਦੇ ਡਰ) ਤੋਂ ਬਚ ਗਿਆ ਹਾਂ।
Kabeer, I have been spared from heaven and hell, by the Grace of the True Guru.
कबीर सुरग नरक ते मै रहिओ सतिगुर के परसादि ॥
ਚਰਨਕਮਲਕੀਮਉਜਮਹਿਰਹਉਅੰਤਿਅਰੁਆਦਿ॥੧੨੦॥
ਮੈਂ ਤਾਂ ਸਦਾ ਹੀ ਪਰਮਾਤਮਾ ਦੇ ਸੋਹਣੇ ਚਰਨਾਂ (ਦੀ ਯਾਦ) ਦੇ ਹੁਲਾਰੇ ਵਿਚ ਰਹਿੰਦਾ ਹਾਂ ॥੧੨੦॥
From beginning to end, I abide in the joy of the Lord's Lotus Feet. ||120||
चरन कमल की मउज महि रहउ अंति अरु आदि ॥१२०॥
ਕਬੀਰਚਰਨਕਮਲਕੀਮਉਜਕੋਕਹਿਕੈਸੇਉਨਮਾਨ॥
(ਪਰ), ਹੇ ਕਬੀਰ! ਪ੍ਰਭੂ ਦੇ ਸੋਹਣੇ ਚਰਨਾਂ ਵਿਚ ਟਿਕੇ ਰਹਿਣ ਦੇ ਹੁਲਾਰੇ ਦਾ ਅੰਦਾਜ਼ਾ ਕਿਵੇਂ ਕੋਈ ਦੱਸ ਸਕਦਾ ਹੈ?
Kabeer, how can I even describe the extent of the joy of the Lord's Lotus Feet?
कबीर चरन कमल की मउज को कहि कैसे उनमान ॥
ਕਹਿਬੇਕਉਸੋਭਾਨਹੀਦੇਖਾਹੀਪਰਵਾਨੁ॥੧੨੧॥
(ਜੀਭ ਨਾਲ) ਉਸ ਮੌਜ ਦਾ ਬਿਆਨ ਕਰਨਾ ਫਬਦਾ ਹੀ ਨਹੀਂ ਹੈ; ਉਹ ਕੇਡਾ ਕੁ ਹੁਲਾਰਾ ਹੈ? ਇਹ ਤਾਂ ਉਹ ਹੁਲਾਰਾ ਲਿਆਂ ਹੀ ਤਸੱਲੀ ਹੁੰਦੀ ਹੈ ॥੧੨੧॥
I cannot describe its sublime glory; it has to be seen to be appreciated. ||121||
कहिबे कउ सोभा नही देखा ही परवानु ॥१२१॥
ਕਬੀਰਦੇਖਿਕੈਕਿਹਕਹਉਕਹੇਨਕੋਪਤੀਆਇ॥
ਹੇ ਕਬੀਰ! ਉਸ ਪ੍ਰਭੂ ਦਾ ਦੀਦਾਰ ਕਰਕੇ ਮੈਂ ਦੱਸ ਭੀ ਕੁਝ ਨਹੀਂ ਸਕਦਾ, ਤੇ ਦੱਸਿਆਂ ਕਿਸੇ ਨੂੰ ਤਸੱਲੀ ਭੀ ਨਹੀਂ ਹੋ ਸਕਦੀ (ਕਿਉਂਕਿ ਜਗਤ ਵਿਚ ਕੋਈ ਸ਼ੈ ਐਸੀ ਨਹੀਂ ਹੈ ਜਿਸ ਵਲ ਇਸ਼ਾਰਾ ਕਰ ਕੇ ਆਖਿਆ ਜਾ ਸਕੇ ਕਿ ਪਰਮਾਤਮਾ ਇਸ ਵਰਗਾ ਹੈ),
Kabeer, how can I describe what I have seen? No one will believe my words.
कबीर देखि कै किह कहउ कहे न को पतीआइ ॥
ਹਰਿਜੈਸਾਤੈਸਾਉਹੀਰਹਉਹਰਖਿਗੁਨਗਾਇ॥੧੨੨॥
ਪਰਮਾਤਮਾ ਆਪਣੇ ਵਰਗਾ ਆਪ ਹੀ ਹੈ; (ਮੈਂ ਤਾਂ ਸਿਰਫ਼ ਇਹ ਕਹਿ ਸਕਦਾ ਹਾਂ ਕਿ) ਉਸ ਦੇ ਗੁਣ ਗਾ ਗਾ ਕੇ ਮੈਂ ਮੌਜ ਵਿਚ ਟਿਕਿਆ ਰਹਿੰਦਾ ਹਾਂ ॥੧੨੨॥
The Lord is just as He is. I dwell in delight, singing His Glorious Praises. ||122||
हरि जैसा तैसा उही रहउ हरखि गुन गाइ ॥१२२॥