GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਰਾਗੁ ਬਿਲਾਵਲੁ - ਗੁਰੂ ਅਰਜਨ ਦੇਵ ਜੀ
ਅੰਗ 820
Display Settings
Translations
ਬਿਲਾਵਲੁਮਹਲਾ
Bilaaval, Fifth Mahalaa:
बिलावलु महला ५ ॥
ਸੰਤਨਕੈਸੁਨੀਅਤਪ੍ਰਭਕੀਬਾਤ
ਹੇ ਭਾਈ! ਸਾਧ ਸੰਗਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਕਥਾ-ਵਾਰਤਾ (ਸਦਾ) ਸੁਣੀ ਜਾਂਦੀ ਹੈ।
I listen to God's Teachings from the Saints.
संतन कै सुनीअत प्रभ की बात ॥
ਕਥਾਕੀਰਤਨੁਆਨੰਦਮੰਗਲਧੁਨਿਪੂਰਿਰਹੀਦਿਨਸੁਅਰੁਰਾਤਿ॥੧॥ਰਹਾਉ
ਉਥੇ ਦਿਨ ਰਾਤ ਹਰ ਵੇਲੇ ਪ੍ਰਭੂ ਦੀਆਂ ਕਥਾ-ਕਹਾਣੀਆਂ ਹੁੰਦੀਆਂ ਹਨ, ਕੀਰਤਨ ਹੁੰਦਾ ਹੈ, ਆਤਮਕ ਆਨੰਦ-ਹੁਲਾਰਾ ਪੈਦਾ ਕਰਨ ਵਾਲੀ ਰੌ ਸਦਾ ਚਲੀ ਰਹਿੰਦੀ ਹੈ ॥੧॥ ਰਹਾਉ ॥
The Lord's Sermon, the Kirtan of His Praises and the songs of bliss perfectly resonate, day and night. ||1||Pause||
कथा कीरतनु आनंद मंगल धुनि पूरि रही दिनसु अरु राति ॥१॥ रहाउ ॥
ਕਰਿਕਿਰਪਾਅਪਨੇਪ੍ਰਭਿਕੀਨੇਨਾਮਅਪੁਨੇਕੀਕੀਨੀਦਾਤਿ
ਹੇ ਭਾਈ! ਸੰਤ ਜਨਾਂ ਨੂੰ ਪ੍ਰਭੂ ਨੇ ਮੇਹਰ ਕਰ ਕੇ ਆਪਣੇ ਸੇਵਕ ਬਣਾ ਲਿਆ ਹੁੰਦਾ ਹੈ, ਉਹਨਾਂ ਨੂੰ ਆਪਣੇ ਨਾਮ ਦੀ ਦਾਤ ਬਖ਼ਸ਼ੀ ਹੁੰਦੀ ਹੈ।
In His Mercy, God has made them His own, and blessed them with the gift of His Name.
करि किरपा अपने प्रभि कीने नाम अपुने की कीनी दाति ॥
ਆਠਪਹਰਗੁਨਗਾਵਤਪ੍ਰਭਕੇਕਾਮਕ੍ਰੋਧਇਸੁਤਨਤੇਜਾਤ॥੧॥
ਅੱਠੇ ਪਹਿਰ ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ (ਉਹਨਾਂ ਦੇ) ਇਸ ਸਰੀਰ ਵਿਚੋਂ ਕਾਮ ਕ੍ਰੋਧ (ਆਦਿਕ ਵਿਕਾਰ) ਦੂਰ ਹੋ ਜਾਂਦੇ ਹਨ ॥੧॥
Twenty-four hours a day, I sing the Glorious Praises of God. Sexual desire and anger have left this body. ||1||
आठ पहर गुन गावत प्रभ के काम क्रोध इसु तन ते जात ॥१॥
ਤ੍ਰਿਪਤਿਅਘਾਏਪੇਖਿਪ੍ਰਭਦਰਸਨੁਅੰਮ੍ਰਿਤਹਰਿਰਸੁਭੋਜਨੁਖਾਤ
ਹੇ ਭਾਈ! ਸੰਤ ਜਨ ਪ੍ਰਭੂ ਦਾ ਦਰਸਨ ਕਰ ਕੇ (ਮਾਇਆ ਦੀ ਤ੍ਰਿਸਨਾ ਵਲੋਂ) ਪੂਰੇ ਤੌਰ ਤੇ ਰੱਜੇ ਰਹਿੰਦੇ ਹਨ, ਸੰਤ ਜਨ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਦਾ ਸੁਆਦਲਾ ਭੋਜਨ ਖਾਂਦੇ ਹਨ।
I am satisfied and satiated, gazing upon the Blessed Vision of God's Darshan. I eat the Ambrosial Nectar of the Lord's sublime food.
त्रिपति अघाए पेखि प्रभ दरसनु अंम्रित हरि रसु भोजनु खात ॥
ਚਰਨਸਰਨਨਾਨਕਪ੍ਰਭਤੇਰੀਕਰਿਕਿਰਪਾਸੰਤਸੰਗਿਮਿਲਾਤ॥੨॥੪॥੮੪॥
ਹੇ ਨਾਨਕ! (ਆਖ-) ਹੇ ਪ੍ਰਭੂ! ਜੇਹੜੇ ਮਨੁੱਖ ਤੇਰੇ ਚਰਨਾਂ ਦੀ ਸਰਨ ਪੈਂਦੇ ਹਨ, ਤੂੰ ਕਿਰਪਾ ਕਰ ਕੇ ਉਹਨਾਂ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਮਿਲਾ ਦੇਂਦਾ ਹੈਂ ॥੨॥੪॥੮੪॥
Nanak seeks the Sanctuary of Your Feet, O God; in Your Mercy, unite him with the Society of the Saints. ||2||4||84||
चरन सरन नानक प्रभ तेरी करि किरपा संतसंगि मिलात ॥२॥४॥८४॥
WWW.GURBANI.WORLD
ਪਿਛਲਾ Share ਹੋਮ Save ਅਗਲਾ