GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਰਾਗੁ ਬਿਲਾਵਲੁ - ਗੁਰੂ ਰਾਮਦਾਸ ਜੀ
ਅੰਗ 855
Display Settings
Translations
ਪਉੜੀ
Pauree:
पउड़ी ॥
ਕੋਈਨਿੰਦਕੁਹੋਵੈਸਤਿਗੁਰੂਕਾਫਿਰਿਸਰਣਿਗੁਰਆਵੈ
(ਜੇ) ਕੋਈ ਮਨੁੱਖ (ਪਹਿਲਾਂ) ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ (ਪਰ) ਫਿਰ ਗੁਰੂ ਦੀ ਸਰਨ ਆ ਜਾਏ,
If someone slanders the True Guru, and then comes seeking the Guru's Protection,
कोई निंदकु होवै सतिगुरू का फिरि सरणि गुर आवै ॥
ਪਿਛਲੇਗੁਨਹਸਤਿਗੁਰੁਬਖਸਿਲਏਸਤਿਸੰਗਤਿਨਾਲਿਰਲਾਵੈ
ਤਾਂ ਸਤਿਗੁਰੂ (ਉਸ ਦੇ) ਪਿਛਲੇ ਔਗੁਣ ਬਖ਼ਸ਼ ਲੈਂਦਾ ਹੈ (ਤੇ ਉਸ ਨੂੰ) ਸਾਧ ਸੰਗਤਿ ਵਿਚ ਰਲਾ ਦੇਂਦਾ ਹੈ।
the True Guru forgives him for his past sins, and unites him with the Saints' Congregation.
पिछले गुनह सतिगुरु बखसि लए सतिसंगति नालि रलावै ॥
ਜਿਉਮੀਹਿਵੁਠੈਗਲੀਆਨਾਲਿਆਟੋਭਿਆਕਾਜਲੁਜਾਇਪਵੈਵਿਚਿਸੁਰਸਰੀਸੁਰਸਰੀਮਿਲਤਪਵਿਤ੍ਰੁਪਾਵਨੁਹੋਇਜਾਵੈ
ਹੇ ਭਾਈ! ਜਿਵੇਂ ਮੀਂਹ ਪਿਆਂ ਗਲੀਆਂ ਨਾਲਿਆਂ ਟੋਭਿਆਂ ਦਾ ਪਾਣੀ (ਜਦੋਂ) ਗੰਗਾ ਵਿਚ ਜਾ ਪੈਂਦਾ ਹੈ (ਤਾਂ) ਗੰਗਾ ਵਿਚ ਮਿਲਦਿਆਂ (ਹੀ ਉਹ ਪਾਣੀ) ਪੂਰਨ ਤੌਰ ਤੇ ਪਵਿੱਤਰ ਹੋ ਜਾਂਦਾ ਹੈ,
When the rain falls, the water in the streams, rivers and ponds flows into the Ganges; flowing into the Ganges, it is made sacred and pure.
जिउ मीहि वुठै गलीआ नालिआ टोभिआ का जलु जाइ पवै विचि सुरसरी सुरसरी मिलत पवित्रु पावनु होइ जावै ॥
ਏਹਵਡਿਆਈਸਤਿਗੁਰਨਿਰਵੈਰਵਿਚਿਜਿਤੁਮਿਲਿਐਤਿਸਨਾਭੁਖਉਤਰੈਹਰਿਸਾਂਤਿਤੜਆਵੈ
(ਤਿਵੇਂ) ਨਿਰਵੈਰ ਸਤਿਗੁਰੂ ਵਿਚ (ਭੀ) ਇਹ ਗੁਣ ਹੈ ਕਿ ਉਸ (ਗੁਰੂ) ਨੂੰ ਮਿਲਿਆਂ (ਮਨੁੱਖ ਦੀ ਮਾਇਆ ਦੀ) ਤ੍ਰਿਹ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ (ਤੇ ਉਸ ਦੇ ਅੰਦਰ) ਪਰਮਾਤਮਾ (ਦੇ ਮਿਲਾਪ) ਦੀ ਠੰਢ ਤੁਰਤ ਪੈ ਜਾਂਦੀ ਹੈ।
Such is the glorious greatness of the True Guru, who has no vengeance; meeting with Him, thirst and hunger are quenched, and instantly, one attains celestial peace.
एह वडिआई सतिगुर निरवैर विचि जितु मिलिऐ तिसना भुख उतरै हरि सांति तड़ आवै ॥
ਨਾਨਕਇਹੁਅਚਰਜੁਦੇਖਹੁਮੇਰੇਹਰਿਸਚੇਸਾਹਕਾਜਿਸਤਿਗੁਰੂਨੋਮੰਨੈਸੁਸਭਨਾਂਭਾਵੈ॥੧੩॥੧॥ਸੁਧੁ
ਹੇ ਨਾਨਕ! (ਆਖ-ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਸ਼ਾਹ ਪਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉਤੇ ਸਰਧਾ ਲਿਆਉਂਦਾ ਹੈ ਉਹ ਮਨੁੱਖ ਸਭਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ॥੧੩॥੧॥ ਸੁਧੁ ॥
O Nanak, behold this wonder of the Lord, my True King! Everyone is pleased with one who obeys and believes in the True Guru. ||13||1|| Sudh||
नानक इहु अचरजु देखहु मेरे हरि सचे साह का जि सतिगुरू नो मंनै सु सभनां भावै ॥१३॥१॥ सुधु ॥
WWW.GURBANI.WORLD
ਪਿਛਲਾ Share ਹੋਮ Save ਅਗਲਾ