GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਰਾਗੁ ਬਿਲਾਵਲੁ - ਗੁਰੂ ਰਾਮਦਾਸ ਜੀ
ਅੰਗ 834
Display Settings
Translations
ਬਿਲਾਵਲੁਮਹਲਾ
Bilaaval, Fourth Mahalaa:
बिलावलु महला ४ ॥
ਗੁਰਮੁਖਿਅਗਮਅਗੋਚਰੁਧਿਆਇਆਹਉਬਲਿਬਲਿਸਤਿਗੁਰਸਤਿਪੁਰਖਈਆ
ਹੇ ਭਾਈ! ਮੈਂ ਗੁਰੂ ਮਹਾ ਪੁਰਖ ਤੋਂ ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। ਗੁਰੂ ਦੀ ਸਰਨ ਪੈ ਕੇ ਮੈਂ ਉਸ ਅਪਹੁੰਚ ਪ੍ਰਭੂ ਦਾ ਨਾਮ ਸਿਮਰ ਰਿਹਾ ਹਾਂ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।
The Gurmukh meditates on the Inaccessible, Unfathomable Lord. I am a sacrifice, a sacrifice to the True Guru, the True Primal Being.
गुरमुखि अगम अगोचरु धिआइआ हउ बलि बलि सतिगुर सति पुरखईआ ॥
ਰਾਮਨਾਮੁਮੇਰੈਪ੍ਰਾਣਿਵਸਾਏਸਤਿਗੁਰਪਰਸਿਹਰਿਨਾਮਿਸਮਈਆ॥੧॥
ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਰੇਕ ਸੁਆਸ ਵਿਚ ਵਸਾ ਦਿੱਤਾ ਹੈ। ਗੁਰੂ (ਦੇ ਚਰਨਾਂ) ਨੂੰ ਛੁਹ ਕੇ ਪਰਮਾਤਮਾ ਦੇ ਨਾਮ ਵਿਚ ਮੈਂ ਲੀਨ ਰਹਿੰਦਾ ਹਾਂ ॥੧॥
He has brought the Lord's Name to dwell upon my breath of life; meeting with the True Guru, I am absorbed into the Lord's Name. ||1||
राम नामु मेरै प्राणि वसाए सतिगुर परसि हरि नामि समईआ ॥१॥
ਜਨਕੀਟੇਕਹਰਿਨਾਮੁਟਿਕਈਆ
ਹੇ ਭਾਈ! (ਗੁਰੂ ਨੇ) ਪਰਮਾਤਮਾ ਦਾ ਨਾਮ (ਮੈਂ) ਦਾਸ (ਦੀ ਜ਼ਿੰਦਗੀ) ਦਾ ਸਹਾਰਾ ਬਣਾ ਦਿੱਤਾ ਹੈ।
The Name of the Lord is the only Support of His humble servants.
जन की टेक हरि नामु टिकईआ ॥
ਸਤਿਗੁਰਕੀਧਰਲਾਗਾਜਾਵਾਗੁਰਕਿਰਪਾਤੇਹਰਿਦਰੁਲਹੀਆ॥੧॥ਰਹਾਉ
ਮੈਂ ਗੁਰੂ ਦਾ ਪੱਲਾ ਫੜ ਕੇ (ਜੀਵਨ-ਪੰਧ ਤੇ) ਤੁਰਿਆ ਜਾ ਰਿਹਾ ਹਾਂ, ਗੁਰੂ ਦੀ ਮਿਹਰ ਨਾਲ ਮੈਂ ਪਰਮਾਤਮਾ (ਦੇ ਮਹਲ) ਦਾ ਦਰਵਾਜ਼ਾ ਲੱਭ ਲਿਆ ਹੈ ॥੧॥ ਰਹਾਉ ॥
I shall live under the protection of the True Guru. By Guru's Grace, I shall attain the Court of the Lord. ||1||Pause||
सतिगुर की धर लागा जावा गुर किरपा ते हरि दरु लहीआ ॥१॥ रहाउ ॥
ਇਹੁਸਰੀਰੁਕਰਮਕੀਧਰਤੀਗੁਰਮੁਖਿਮਥਿਮਥਿਤਤੁਕਢਈਆ
ਹੇ ਭਾਈ! ਇਹ (ਮਨੁੱਖਾ) ਸਰੀਰ (ਇਕ ਅਜਿਹੀ) ਧਰਤੀ ਹੈ ਜਿਸ ਵਿਚ (ਰੋਜ਼ਾਨਾ ਕੀਤੇ ਜਾ ਰਹੇ) ਕਰਮ (-ਬੀਜ) ਬੀਜੇ ਜਾ ਰਹੇ ਹਨ। (ਜਿਵੇਂ) ਦੁੱਧ ਨੂੰ ਰਿੜਕ ਰਿੜਕ ਕੇ ਮੱਖਣ ਕੱਢ ਲਈਦਾ ਹੈ (ਤਿਵੇਂ,) ਗੁਰੂ ਦੀ ਸਰਨ ਪੈ ਕੇ (ਇਹਨਾਂ ਰੋਜ਼ਾਨਾ ਕੀਤੇ ਜਾ ਰਹੇ ਕਰਮਾਂ ਨੂੰ ਸੋਧ ਸੋਧ ਕੇ ਉੱਚਾ ਆਤਮਕ ਜੀਵਨ ਪ੍ਰਾਪਤ ਕਰ ਲਈਦਾ ਹੈ)।
This body is the field of karma; the Gurmukhs plow and work it, and harvest the essence.
इहु सरीरु करम की धरती गुरमुखि मथि मथि ततु कढईआ ॥
ਲਾਲੁਜਵੇਹਰਨਾਮੁਪ੍ਰਗਾਸਿਆਭਾਂਡੈਭਾਉਪਵੈਤਿਤੁਅਈਆ॥੨॥
(ਜਿਸ ਹਿਰਦੇ-ਰੂਪ ਭਾਂਡੇ ਵਿਚ ਗੁਰੂ ਪਰਮਾਤਮਾ ਦਾ) ਮਹਾਨ ਕੀਮਤੀ ਨਾਮ ਪਰਗਟ ਕਰ ਦੇਂਦਾ ਹੈ, ਉਸ (ਹਿਰਦਾ-) ਭਾਂਡੇ ਵਿਚ ਪ੍ਰੇਮ ਆ ਵੱਸਦਾ ਹੈ ॥੨॥
The priceless jewel of the Naam becomes manifest, and it pours into their vessels of love. ||2||
लालु जवेहर नामु प्रगासिआ भांडै भाउ पवै तितु अईआ ॥२॥
ਦਾਸਨਿਦਾਸਦਾਸਹੋਇਰਹੀਐਜੋਜਨਰਾਮਭਗਤਨਿਜਭਈਆ
ਹੇ ਭਾਈ! ਜੇਹੜੇ ਮਨੁੱਖ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਖ਼ਾਸ ਭਗਤ ਬਣ ਜਾਂਦੇ ਹਨ, ਉਹਨਾਂ ਦੇ ਦਾਸਾਂ ਦੇ ਦਾਸਾਂ ਦੇ ਦਾਸ ਬਣ ਕੇ ਰਹਿਣਾ ਚਾਹੀਦਾ ਹੈ।
Become the slave of the slave of the slave, of that humble being who has become the devotee of the Lord.
दासनि दास दास होइ रहीऐ जो जन राम भगत निज भईआ ॥
ਮਨੁਬੁਧਿਅਰਪਿਧਰਉਗੁਰਆਗੈਗੁਰਪਰਸਾਦੀਮੈਅਕਥੁਕਥਈਆ॥੩॥
ਮੈਂ (ਆਪਣੇ) ਗੁਰੂ ਦੇ ਅੱਗੇ (ਆਪਣਾ) ਮਨ ਭੇਟਾ ਕਰ ਦਿੱਤਾ ਹੈ, ਆਪਣੀ ਅਕਲ ਭੇਟਾ ਕਰ ਦਿੱਤੀ ਹੈ। ਗੁਰੂ ਦੀ ਕਿਰਪਾ ਨਾਲ ਹੀ ਮੈਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹਾਂ, ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ॥੩॥
I dedicate my mind and intellect, and place them in offering before my Guru; by Guru's Grace, I speak the Unspoken. ||3||
मनु बुधि अरपि धरउ गुर आगै गुर परसादी मै अकथु कथईआ ॥३॥
ਮਨਮੁਖਮਾਇਆਮੋਹਿਵਿਆਪੇਇਹੁਮਨੁਤ੍ਰਿਸਨਾਜਲਤਤਿਖਈਆ
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਸਦਾ) ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, (ਉਹਨਾਂ ਦਾ) ਇਹ ਮਨ (ਮਾਇਆ ਦੀ) ਤ੍ਰਿਸ਼ਨਾ (ਦੀ ਅੱਗ) ਵਿਚ ਸੜਦਾ ਰਹਿੰਦਾ ਹੈ।
The self-willed manmukhs are engrossed in attachment to Maya; their minds are thirsty, burning with desire.
मनमुख माइआ मोहि विआपे इहु मनु त्रिसना जलत तिखईआ ॥
ਗੁਰਮਤਿਨਾਮੁਅੰਮ੍ਰਿਤਜਲੁਪਾਇਆਅਗਨਿਬੁਝੀਗੁਰਸਬਦਿਬੁਝਈਆ॥੪॥
(ਜਿਸ ਮਨੁੱਖ ਨੇ) ਗੁਰੂ ਦੀ ਸਿੱਖਿਆ ਲੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਲੱਭ ਲਿਆ, (ਉਸ ਦੇ ਅੰਦਰੋਂ ਤ੍ਰਿਸ਼ਨਾ ਦੀ) ਅੱਗ ਬੁੱਝ ਗਈ, ਗੁਰੂ ਦੇ ਸ਼ਬਦ ਨੇ ਬੁਝਾ ਦਿੱਤੀ ॥੪॥
Following the Guru's Teachings, I have obtained the Ambrosial Water of the Naam, and the fire has been put out. The Word of the Guru's Shabad has put it out. ||4||
गुरमति नामु अंम्रित जलु पाइआ अगनि बुझी गुर सबदि बुझईआ ॥४॥
ਇਹੁਮਨੁਨਾਚੈਸਤਿਗੁਰਆਗੈਅਨਹਦਸਬਦਧੁਨਿਤੂਰਵਜਈਆ
ਹੇ ਭਾਈ! (ਜਿਸ ਮਨੁੱਖ ਦਾ) ਇਹ ਮਨ ਜਿਧਰ ਗੁਰੂ ਤੋਰਦਾ ਹੈ ਉਧਰ ਤੁਰਦਾ ਰਹਿੰਦਾ ਹੈ, (ਉਸ ਦੇ ਅੰਦਰ) ਸਿਫ਼ਤਿ-ਸਾਲਾਹ ਦੀ ਬਾਣੀ ਦੀ ਰੌ ਦੇ ਇਕ-ਰਸ (ਮਾਨੋ) ਵਾਜੇ ਵੱਜਦੇ ਰਹਿੰਦੇ ਹਨ।
This mind dances before the True Guru. The unstruck sound current of the Shabad resounds, vibrating the celestial melody.
इहु मनु नाचै सतिगुर आगै अनहद सबद धुनि तूर वजईआ ॥
ਹਰਿਹਰਿਉਸਤਤਿਕਰੈਦਿਨੁਰਾਤੀਰਖਿਰਖਿਚਰਣਹਰਿਤਾਲਪੂਰਈਆ॥੫॥
ਉਹ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਪ੍ਰਭੂ-ਚਰਨਾਂ ਨੂੰ ਹਰ ਵੇਲੇ (ਹਿਰਦੇ ਵਿਚ) ਵਸਾ ਕੇ (ਉਹ ਮਨੁੱਖ ਜੀਵਨ-ਤੋਰ) ਤਾਲ-ਸਿਰ ਤੁਰਦਾ ਰਹਿੰਦਾ ਹੈ ॥੫॥
I praise the Lord, day and night, moving my feet to the beat of the drum. ||5||
हरि हरि उसतति करै दिनु राती रखि रखि चरण हरि ताल पूरईआ ॥५॥
ਹਰਿਕੈਰੰਗਿਰਤਾਮਨੁਗਾਵੈਰਸਿਰਸਾਲਰਸਿਸਬਦੁਰਵਈਆ
ਹੇ ਭਾਈ! ਪ੍ਰਭੂ ਦੇ (ਪ੍ਰੇਮ-) ਰੰਗ ਵਿਚ ਰੰਗਿਆ ਹੋਇਆ (ਜਿਸ ਮਨੁੱਖ ਦਾ) ਮਨ (ਸਿਫ਼ਤਿ-ਸਾਲਾਹ ਦੇ ਗੀਤ) ਗਾਂਦਾ ਰਹਿੰਦਾ ਹੈ, ਰਸਾਂ ਦੇ ਸੋਮੇ ਪ੍ਰਭੂ ਦੇ ਪਿਆਰ ਵਿਚ ਸੁਆਦ ਨਾਲ (ਜੋ ਮਨੁੱਖ) ਗੁਰੂ ਦੇ ਸ਼ਬਦ ਨੂੰ ਜਪਦਾ ਰਹਿੰਦਾ ਹੈ,
Imbued with the Lord's Love, my mind sings His Praise, joyfully chanting the Shabad, the source of nectar and bliss.
हरि कै रंगि रता मनु गावै रसि रसाल रसि सबदु रवईआ ॥
ਨਿਜਘਰਿਧਾਰਚੁਐਅਤਿਨਿਰਮਲਜਿਨਿਪੀਆਤਿਨਹੀਸੁਖੁਲਹੀਆ॥੬॥
ਉਸ ਮਨੁੱਖ ਦੇ ਹਿਰਦੇ ਵਿਚ (ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ) ਬੜੀ ਸਾਫ਼-ਸੁਥਰੀ ਧਾਰ ਚੋਂਦੀ ਰਹਿੰਦੀ ਹੈ। ਜਿਸ ਮਨੁੱਖ ਨੇ (ਇਹ ਨਾਮ-ਜਲ) ਪੀਤਾ ਉਸ ਨੇ ਹੀ ਆਤਮਕ ਆਨੰਦ ਪ੍ਰਾਪਤ ਕੀਤਾ ॥੬॥
The stream of immaculate purity flows through the home of the self within; one who drinks it in, finds peace. ||6||
निज घरि धार चुऐ अति निरमल जिनि पीआ तिन ही सुखु लहीआ ॥६॥
ਮਨਹਠਿਕਰਮਕਰੈਅਭਿਮਾਨੀਜਿਉਬਾਲਕਬਾਲੂਘਰਉਸਰਈਆ
(ਜਿਹੜਾ ਮਨੁੱਖ ਆਪਣੇ) ਮਨ ਦੇ ਹਠ ਨਾਲ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹਿੰਦਾ ਹੈ, ਉਸ ਨੂੰ (ਆਪਣੇ ਧਰਮੀ ਹੋਣ ਦਾ) ਮਾਣ ਹੋ ਜਾਂਦਾ ਹੈ, (ਉਸ ਦੇ ਇਹ ਉੱਦਮ ਫਿਰ ਇਉਂ ਹੀ ਹਨ) ਜਿਵੇਂ ਬੱਚੇ ਰੇਤ ਦੇ ਘਰ ਉਸਾਰਦੇ ਹਨ।
The stubborn-minded, egotistical, proud-minded person performs rituals, but these are like sand castles built by children.
मनहठि करम करै अभिमानी जिउ बालक बालू घर उसरईआ ॥
ਆਵੈਲਹਰਿਸਮੁੰਦਸਾਗਰਕੀਖਿਨਮਹਿਭਿੰਨਭਿੰਨਢਹਿਪਈਆ॥੭॥
ਸਮੁੰਦਰ ਦੇ ਪਾਣੀ ਦੀ ਲਹਿਰ ਆਉਂਦੀ ਹੈ, ਤੇ, ਉਹ ਘਰ ਇਕ ਖਿਨ ਵਿਚ ਕਿਣਕਾ ਕਿਣਕਾ ਹੋ ਕੇ ਢਹਿ ਜਾਂਦੇ ਹਨ ॥੭॥
When the waves of the ocean come in, they crumble and dissolve in an instant. ||7||
आवै लहरि समुंद सागर की खिन महि भिंन भिंन ढहि पईआ ॥७॥
ਹਰਿਸਰੁਸਾਗਰੁਹਰਿਹੈਆਪੇਇਹੁਜਗੁਹੈਸਭੁਖੇਲੁਖੇਲਈਆ
ਹੇ ਭਾਈ! ਇਹ ਸਾਰਾ ਜਗਤ (ਪਰਮਾਤਮਾ ਨੇ) ਇਕ ਤਮਾਸ਼ਾ ਰਚਿਆ ਹੋਇਆ ਹੈ, ਉਹ ਆਪ ਹੀ (ਜੀਵਨ ਦਾ) ਸਰੋਵਰ ਹੈ, ਸਮੁੰਦਰ ਹੈ (ਸਾਰੇ ਜੀਵ ਉਸ ਸਮੁੰਦਰ ਦੀਆਂ ਲਹਿਰਾਂ ਹਨ)।
The Lord is the pool, and the Lord Himself is the ocean; this world is all a play which He has staged.
हरि सरु सागरु हरि है आपे इहु जगु है सभु खेलु खेलईआ ॥
ਜਿਉਜਲਤਰੰਗਜਲੁਜਲਹਿਸਮਾਵਹਿਨਾਨਕਆਪੇਆਪਿਰਮਈਆ॥੮॥੩॥੬॥
ਹੇ ਨਾਨਕ! ਜਿਵੇਂ (ਸਮੁੰਦਰ ਦੇ) ਪਾਣੀ ਦੀਆਂ ਲਹਿਰਾਂ (ਸਮੁੰਦਰ ਦਾ) ਪਾਣੀ (ਹੀ ਹਨ) ਪਾਣੀ ਵਿਚ ਹੀ ਮਿਲ ਜਾਂਦੀਆਂ ਹਨ (ਇਸੇ ਤਰ੍ਹਾਂ) ਉਹ ਸੋਹਣਾ ਰਾਮ (ਹਰ ਥਾਂ) ਆਪ ਹੀ ਆਪ ਹੈ ॥੮॥੩॥੬॥
As the waves of water merge into the water again, O Nanak, so does He merge into Himself. ||8||3||6||
जिउ जल तरंग जलु जलहि समावहि नानक आपे आपि रमईआ ॥८॥३॥६॥
WWW.GURBANI.WORLD
ਪਿਛਲਾ Share ਹੋਮ Save ਅਗਲਾ